page 403
-
ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥
-
ਆਸਾ ਮਹਲਾ ੫ ਦੁਪਦੇ ॥ ਲੂਕਿ ਕਮਾਨੋ ਸੋਈ ਤੁਮ੍ਹ੍ਹ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥
-
ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥
-
ਆਸਾ ਘਰੁ ੧੧ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥