page 407
-
ਆਸਾ ਮਹਲਾ ੫ ॥ ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥ ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥ ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥
-
ਆਸਾ ਮਹਲਾ ੫ ॥ ਹਰਿ ਹਰਿ ਨਾਮੁ ਅਮੋਲਾ ॥ ਓਹੁ ਸਹਜਿ ਸੁਹੇਲਾ ॥੧॥ ਰਹਾਉ ॥ ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥੧॥ ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹ੍ਹਾ ॥੨॥ ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹ੍ਹਾ ॥੩॥੫॥੧੪੫॥
-
ਆਸਾ ਮਹਲਾ ੫ ॥ ਆਪੁਨੀ ਭਗਤਿ ਨਿਬਾਹਿ ॥ ਠਾਕੁਰ ਆਇਓ ਆਹਿ ॥੧॥ ਰਹਾਉ ॥ ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥੧॥ ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥੨॥ ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥੩॥੬॥੧੪੬॥
-
ਆਸਾ ਮਹਲਾ ੫ ॥ ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥੧॥ ਰਹਾਉ ॥ ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥੧॥ ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥੨॥ ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥੩॥੭॥੧੪੭॥
-
ਆਸਾ ਮਹਲਾ ੫ ॥ ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥ ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥ ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥ ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥੩॥੮॥੧੪੮॥
-
ਆਸਾ ਮਹਲਾ ੫ ॥ ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥ ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥੧॥ ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥੨॥ ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥
-
ਆਸਾ ਮਹਲਾ ੫ ਘਰੁ ੧੪ ੴ ਸਤਿਗੁਰ ਪ੍ਰਸਾਦਿ ॥ ਓਹੁ ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਰਹਾਉ ॥ ਜੋ ਪ੍ਰਭ ਭਾਵੈ ਜਨਮਿ ਨ ਆਵੈ ॥ ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥