page 408
-
ਆਸਾ ਮਹਲਾ ੫ ॥ ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥ ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥
-
ਆਸਾ ਮਹਲਾ ੫ ਘਰੁ ੧੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥ ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥ ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲ੍ਹ੍ਹਾ ਸੋਇ ਕਾਮੁ ਨ ਕਰਿਆ ॥੩॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥
-
ਆਸਾ ਮਹਲਾ ੫ ॥ ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
-
ਆਸਾ ਮਹਲਾ ੫ ॥ ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥ ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥
-
ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥੧॥ ਰਹਾਉ ॥ ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥੧॥ ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥