page 409
-
ਆਸਾ ਮਹਲਾ ੫ ॥ ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ ॥ ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥ ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥੧॥ ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥ ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥੨॥੫॥੧੫੬॥
-
ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੋਬਿੰਦ ਕਰਿ ਹਾਂ ॥ ਹਰਿ ਹਰਿ ਮਨਿ ਪਿਆਰਿ ਹਾਂ ॥ ਗੁਰਿ ਕਹਿਆ ਸੁ ਚਿਤਿ ਧਰਿ ਹਾਂ ॥ ਅਨ ਸਿਉ ਤੋਰਿ ਫੇਰਿ ਹਾਂ ॥ ਐਸੇ ਲਾਲਨੁ ਪਾਇਓ ਰੀ ਸਖੀ ॥੧॥ ਰਹਾਉ ॥ ਪੰਕਜ ਮੋਹ ਸਰਿ ਹਾਂ ॥ ਪਗੁ ਨਹੀ ਚਲੈ ਹਰਿ ਹਾਂ ॥ ਗਹਡਿਓ ਮੂੜ ਨਰਿ ਹਾਂ ॥ ਅਨਿਨ ਉਪਾਵ ਕਰਿ ਹਾਂ ॥ ਤਉ ਨਿਕਸੈ ਸਰਨਿ ਪੈ ਰੀ ਸਖੀ ॥੧॥ ਥਿਰ ਥਿਰ ਚਿਤ ਥਿਰ ਹਾਂ ॥ ਬਨੁ ਗ੍ਰਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰ ਹਾਂ ॥ ਬਾਹਰਿ ਅਨੇਕ ਧਰਿ ਹਾਂ ॥ ਰਾਜਨ ਜੋਗੁ ਕਰਿ ਹਾਂ ॥ ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥੨॥੧॥੧੫੭॥
-
ਆਸਾਵਰੀ ਮਹਲਾ ੫ ॥ ਮਨਸਾ ਏਕ ਮਾਨਿ ਹਾਂ ॥ ਗੁਰ ਸਿਉ ਨੇਤ ਧਿਆਨਿ ਹਾਂ ॥ ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥ ਸੇਵਾ ਗੁਰ ਚਰਾਨਿ ਹਾਂ ॥ ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥ ਰਹਾਉ ॥ ਟੂਟੇ ਅਨ ਭਰਾਨਿ ਹਾਂ ॥ ਰਵਿਓ ਸਰਬ ਥਾਨਿ ਹਾਂ ॥ ਲਹਿਓ ਜਮ ਭਇਆਨਿ ਹਾਂ ॥ ਪਾਇਓ ਪੇਡ ਥਾਨਿ ਹਾਂ ॥ ਤਉ ਚੂਕੀ ਸਗਲ ਕਾਨਿ ॥੧॥ ਲਹਨੋ ਜਿਸੁ ਮਥਾਨਿ ਹਾਂ ॥ ਭੈ ਪਾਵਕ ਪਾਰਿ ਪਰਾਨਿ ਹਾਂ ॥ ਨਿਜ ਘਰਿ ਤਿਸਹਿ ਥਾਨਿ ਹਾਂ ॥ ਹਰਿ ਰਸ ਰਸਹਿ ਮਾਨਿ ਹਾਂ ॥ ਲਾਥੀ ਤਿਸ ਭੁਖਾਨਿ ਹਾਂ ॥ ਨਾਨਕ ਸਹਜਿ ਸਮਾਇਓ ਰੇ ਮਨਾ ॥੨॥੨॥੧੫੮॥
-
ਆਸਾਵਰੀ ਮਹਲਾ ੫ ॥ ਹਰਿ ਹਰਿ ਹਰਿ ਗੁਨੀ ਹਾਂ ॥ ਜਪੀਐ ਸਹਜ ਧੁਨੀ ਹਾਂ ॥ ਸਾਧੂ ਰਸਨ ਭਨੀ ਹਾਂ ॥ ਛੂਟਨ ਬਿਧਿ ਸੁਨੀ ਹਾਂ ॥ ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥ ਖੋਜਹਿ ਜਨ ਮੁਨੀ ਹਾਂ ॥ ਸ੍ਰਬ ਕਾ ਪ੍ਰਭ ਧਨੀ ਹਾਂ ॥ ਦੁਲਭ ਕਲਿ ਦੁਨੀ ਹਾਂ ॥ ਦੂਖ ਬਿਨਾਸਨੀ ਹਾਂ ॥ ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥ ਮਨ ਸੋ ਸੇਵੀਐ ਹਾਂ ॥ ਅਲਖ ਅਭੇਵੀਐ ਹਾਂ ॥ ਤਾਂ ਸਿਉ ਪ੍ਰੀਤਿ ਕਰਿ ਹਾਂ ॥ ਬਿਨਸਿ ਨ ਜਾਇ ਮਰਿ ਹਾਂ ॥ ਗੁਰ ਤੇ ਜਾਨਿਆ ਹਾਂ ॥ ਨਾਨਕ ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥