page 411
-
ਆਸਾਵਰੀ ਮਹਲਾ ੫ ਇਕਤੁਕਾ ॥ ਓਇ ਪਰਦੇਸੀਆ ਹਾਂ ॥ ਸੁਨਤ ਸੰਦੇਸਿਆ ਹਾਂ ॥੧॥ ਰਹਾਉ ॥ ਜਾ ਸਿਉ ਰਚਿ ਰਹੇ ਹਾਂ ॥ ਸਭ ਕਉ ਤਜਿ ਗਏ ਹਾਂ ॥ ਸੁਪਨਾ ਜਿਉ ਭਏ ਹਾਂ ॥ ਹਰਿ ਨਾਮੁ ਜਿਨ੍ਹ੍ਹਿ ਲਏ ॥੧॥ ਹਰਿ ਤਜਿ ਅਨ ਲਗੇ ਹਾਂ ॥ ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੯ ॥ ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥
-
ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਉਤਰਿ ਅਵਘਟਿ ਸਰਵਰਿ ਨ੍ਹ੍ਹਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥ ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥ ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥ ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥ ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥ ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਮਿਲਾਵਣਹਾਰਾ ॥੫॥ ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥ ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥ ਅੰਤਰਿ ਬਾਹਰਿ ਅਵਰੁ ਨ ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥