page 413
-
ਆਸਾ ਮਹਲਾ ੧ ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥ ਕਉਣੁ ਮਰੈ ਕਉਣੁ ਰੋਵੈ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥ ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥ ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ ॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥ ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥ ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥
-
ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥