page 428
-
ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥ ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨ੍ਹ੍ਹੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨ੍ਹ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
-
ਆਸਾ ਮਹਲਾ ੩ ॥ ਅੰਮ੍ਰਿਤੁ ਜਿਨ੍ਹ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨ੍ਹ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥ ਜਿਨ੍ਹ੍ਹਾ ਪਿਰੁ ਰਾਵਿਆ ਆਪਣਾ ਤਿਨ੍ਹ੍ਹਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥