page 429
-
ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥ ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨ੍ਹ੍ਹੀ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹ੍ਹਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨ੍ਹ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥
-
ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ ਜਿਨ੍ਹ੍ਹ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨ੍ਹ੍ਹਾ ਕਾ ਜਨਮੁ ਹੈ ਤਿਨ੍ਹ੍ਹ ਮਾਨੈ ਸਭੁ ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹ੍ਹਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹ੍ਹਾ ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ ਨ ਜਾਣਨ੍ਹ੍ਹੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥ ਭਗਤਾ ਕੀ ਜਤਿ ਪਤਿ ਏਕ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥