page 432
-
ਰਾਗੁ ਆਸਾ ਮਹਲਾ ੧ ਪਟੀ ਲਿਖੀ ੴ ਸਤਿਗੁਰ ਪ੍ਰਸਾਦਿ ॥ ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨ੍ਹ੍ਹ ਕਾ ਲਾਗਾ ਆਇਆ ਤਿਨ੍ਹ੍ਹ ਕਾ ਸਫਲੁ ਭਇਆ ॥੧॥
-
ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥
-
ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥
-
ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨ੍ਹ੍ਹੀ ਸਚੁ ਕਮਾਇਆ ॥੩॥
-
ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
-
ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥
-
ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥
-
ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥
-
ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥
-
ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥