page 433
-
ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ੍ਹ ਗੁਰੂ ਮਿਲਿਆ ॥੧੦॥
-
ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥
-
ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥
-
ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥
-
ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥
-
ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ੍ਹ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥
-
ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥
-
ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥
-
ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥
-
ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥
-
ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥
-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥
-
ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥
-
ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥
-
ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥
-
ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥
-
ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥