page 434
-
ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ੍ਹ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥
-
ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥
-
ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥
-
ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥
-
ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥
-
ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥
-
ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥
-
ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥
-
ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥
-
ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥ ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥
-
ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥
-
ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥
-
ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥
-
ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥
-
ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥