HOME
RAAG INDEX
Scroll
page 440
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੩ ॥ ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥ ਹਰਿ ਸੋਹਿਲਾ ਤਿਨ੍ਹ੍ਹ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥