HOME
RAAG INDEX
Scroll
page 443
ਆਸਾ ਮਹਲਾ ੪ ॥ ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥ ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥ ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥ ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥ ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ੍ਹ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥