page 450
-
ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨ੍ਹ੍ਹ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥
-
ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹ੍ਹਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥