HOME
RAAG INDEX
Scroll
page 452
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥