page 453
-
ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥
-
ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥ ਪੂਰਾ ॥੪॥੧॥੩॥