page 455
-
ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
-
॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥