page 459
-
ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥
-
॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
-
ਆਸਾ ਮਹਲਾ ੫ ॥ ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥ ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥ ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥ ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥