page 461
-
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
-
ਆਸਾ ਮਹਲਾ ੫ ਛੰਤ ਘਰੁ ੮ ੴ ਸਤਿਗੁਰ ਪ੍ਰਸਾਦਿ ॥ ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥ ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥ ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥