page 465
-
ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥
-
ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨ੍ਹ੍ਹ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥
-
ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨ੍ਹ੍ਹਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ੍ਹ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਹ੍ਹਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਹ੍ਹ ਮਨਿ ਭਉ ਤਿਨ੍ਹ੍ਹਾ ਮਨਿ ਭਾਉ ॥੨॥
-
ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥
-
ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥