page 470
-
ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
-
ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ੍ਹ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਹ੍ਹ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥
-
ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹ੍ਹੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥
-
ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
-
ਮਃ ੧ ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥
-
ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥