page 473
-
ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥
-
ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
-
ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
-
ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥
-
ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
-
ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ੍ਹ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ੍ਹ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹ੍ਹੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹ੍ਹਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥