page 475
-
ਸਲੋਕੁ ਮਹਲਾ ੨ ॥ ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥
-
ਮਹਲਾ ੨ ॥ ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥
-
ਪਉੜੀ ॥ ਨਾਨਕ ਅੰਤ ਨ ਜਾਪਨ੍ਹ੍ਹੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨ੍ਹ੍ਹਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥
-
ਸਲੋਕੁ ਮਃ ੧ ॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨ੍ਹ੍ਹੀ ਦੁਧੁ ਸਮਾਈਐ ਇਕਿ ਚੁਲ੍ਹ੍ਹੈ ਰਹਨ੍ਹ੍ਹਿ ਚੜੇ ॥ ਇਕਿ ਨਿਹਾਲੀ ਪੈ ਸਵਨ੍ਹ੍ਹਿ ਇਕਿ ਉਪਰਿ ਰਹਨਿ ਖੜੇ ॥ ਤਿਨ੍ਹ੍ਹਾ ਸਵਾਰੇ ਨਾਨਕਾ ਜਿਨ੍ਹ੍ਹ ਕਉ ਨਦਰਿ ਕਰੇ ॥੧॥
-
ਮਹਲਾ ੨ ॥ ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥
-
ਪਉੜੀ ॥ ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ
-
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥ ਆਸਾ ਸ੍ਰੀ ਕਬੀਰ ਜੀਉ ॥ ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥ ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥ ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥ ਆਪਾ ਪਦੁ ਨਿਰਬਾਣੁ ਨ ਚੀਨ੍ਹ੍ਹਿਆ ਇਨ ਬਿਧਿ ਅਭਿਉ ਨ ਚੂਕੇ ॥੨॥ ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥