page 476
-
ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥
-
ਆਸਾ ॥ ਬਾਪਿ ਦਿਲਾਸਾ ਮੇਰੋ ਕੀਨ੍ਹ੍ਹਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨ੍ਹ੍ਹਾ ॥ ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ ਹਾਰੀ ॥੧॥ ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥ ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥ ਪਿਤਾ ਹਮਾਰੋ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ ॥੩॥ ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ਏਕੈ ਠਾਹਰ ਦੁਹਾ ਬਸੇਰਾ ॥ ਕਹੁ ਕਬੀਰ ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥
-
ਆਸਾ ॥ ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥ ਨਕਟੀ ਕੋ ਠਨਗਨੁ ਬਾਡਾ ਡੂੰ ॥ ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥ ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥ ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥ ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥
-
ਆਸਾ ॥ ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥ ਤਾ ਤੇ ਸੇਵੀਅਲੇ ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥ ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥ ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥ ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥