page 48
-
ਸਿਰੀਰਾਗੁ ਮਹਲਾ ੫ ॥ ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥ ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥ ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥ ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥
-
ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥ ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥ ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥
-
ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥ ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥ ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥ ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥