page 480
-
ਆਸਾ ॥ ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥ ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥ ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥ ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥ ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
-
ਆਸਾ ॥ ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥ ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥ ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨ੍ਹ੍ਹਾ ॥ ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨ੍ਹ੍ਹਾ ॥੨॥ ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥ ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥ ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥ ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥ ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥ ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
-
ਆਸਾ ਇਕਤੁਕੇ ੪ ॥ ਸਰਪਨੀ ਤੇ ਊਪਰਿ ਨਹੀ ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥ ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥੪॥ ਇਹ ਬਸਤੀ ਤਾ ਬਸਤ ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥