page 481
-
ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
-
ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
-
ਆਸਾ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥੧॥ ਏਕੁ ਅਚੰਭਉ ਸੁਨਹੁ ਤੁਮ੍ਹ੍ਹ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥ ਜਲ ਕੀ ਮਛੁਲੀ ਤਰਵਰਿ ਬਿਆਈ ॥ ਦੇਖਤ ਕੁਤਰਾ ਲੈ ਗਈ ਬਿਲਾਈ ॥੨॥ ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥ ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥੪॥ ਕਹਤ ਕਬੀਰ ਜੁ ਇਸ ਪਦ ਬੂਝੈ ॥ ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥ ਬਾਈਸ ਚਉਪਦੇ ਤਥਾ ਪੰਚਪਦੇ
-
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥