page 49
-
ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥ ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥ ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥
-
ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥ ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥ ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥ ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥