page 492
-
ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ੍ਹ੍ਹ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥
-
ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ੍ਹ੍ਹ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥