page 498
-
ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
-
ਗੂਜਰੀ ਮਹਲਾ ੫ ਦੁਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
-
ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥
-
ਗੂਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥ ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥ ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥
-
ਗੂਜਰੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
-
ਗੂਜਰੀ ਮਹਲਾ ੫ ॥ ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨ੍ਹ੍ਹੇ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥