page 50
-
ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥ ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥
-
ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥ ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥ ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥
-
ਸਿਰੀਰਾਗੁ ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥ ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥