page 500
-
ਗੂਜਰੀ ਮਹਲਾ ੫ ॥ ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥ ਠਾਕੁਰ ਤੁਝ ਬਿਨੁ ਬੀਆ ਨ ਹੋਰ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥ ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥
-
ਗੂਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥ ਸਿਧ ਸਾਧਿਕ ਅਰੁ ਜਖ੍ਯ੍ਯ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥
-
ਗੂਜਰੀ ਮਹਲਾ ੫ ॥ ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥
-
ਗੂਜਰੀ ਮਹਲਾ ੫ ॥ ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥ ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥ ਨਾਨਕ ਸਰਣਿ ਤੁਮ੍ਹ੍ਹਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥
-
ਗੂਜਰੀ ਮਹਲਾ ੫ ॥ ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥ ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥