page 501
-
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
-
ਗੂਜਰੀ ਮਹਲਾ ੫ ॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥ ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥ ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥
-
ਗੂਜਰੀ ਮਹਲਾ ੫ ਘਰੁ ੪ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥ ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥ ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥ ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥ ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥
-
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥