page 502
-
ਗੂਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥ ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥ ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥
-
ਗੂਜਰੀ ਮਹਲਾ ੫ ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥
-
ਗੂਜਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥ ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
-
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥