page 503
-
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
-
ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥