HOME
RAAG INDEX
Scroll
page 506
ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥ ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥ ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥ ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥ ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥ ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥ ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥ ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥ ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥ ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥ ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥