page 509
-
ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
-
ਸਲੋਕੁ ਮਃ ੩ ॥ ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥
-
ਮਃ ੩ ॥ ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥
-
ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥
-
ਸਲੋਕੁ ਮਃ ੩ ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥
-
ਮਃ ੩ ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥
-
ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥
-
ਸਲੋਕੁ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥
-
ਮਃ ੩ ॥ ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹ੍ਹਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥