page 51
-
ਸਿਰੀਰਾਗੁ ਮਹਲਾ ੫ ਘਰੁ ੬ ॥ ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥ ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥ ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥ ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥
-
ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥
-
ਸਿਰੀਰਾਗੁ ਮਹਲਾ ੫ ॥ ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥ ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥ ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥ ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥ ਕਹਨ ਕਹਾਵਨ ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥ ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥
-
ਸਿਰੀਰਾਗੁ ਮਹਲਾ ੫ ਘਰੁ ੭ ॥ ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥ ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥ ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥ ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥