page 510
-
ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
-
ਸਲੋਕੁ ਮਃ ੩ ॥ ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ੍ਹ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
-
ਮਃ ੩ ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
-
ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥
-
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
-
ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥
-
ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
-
ਸਲੋਕੁ ਮਃ ੩ ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥