page 512
-
ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
-
ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
-
ਸਲੋਕੁ ਮਃ ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
-
ਮਃ ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
-
ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨ੍ਹ੍ਹਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨ੍ਹ੍ਹੀ ਪਾਇਆ ਜਿਨ੍ਹ੍ਹ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
-
ਸਲੋਕੁ ਮਃ ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
-
ਮਃ ੩ ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥