page 513
-
ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨ੍ਹ੍ਹੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥
-
ਸਲੋਕੁ ਮਃ ੩ ॥ ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥ ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥
-
ਮਃ ੩ ॥ ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨ੍ਹ੍ਹਾ ਅਹੰਕਾਰੁ ਬਹੁ ਗਰਬੁ ਵਧਾਇਆ ॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥
-
ਪਉੜੀ ॥ ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ ਕੀ ਸਿਰਕਾਰ ਹੈ ਏਨ੍ਹ੍ਹਾ ਉਪਰਿ ਜਮ ਕਾ ਡੰਡੁ ਕਰਾਰਾ ॥ ਮਨਮੁਖ ਜਮ ਮਗਿ ਪਾਈਅਨ੍ਹ੍ਹਿ ਜਿਨ੍ਹ੍ਹ ਦੂਜਾ ਭਾਉ ਪਿਆਰਾ ॥ ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥
-
ਸਲੋਕੁ ਮਃ ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
-
ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥