page 514
-
ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
-
ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
-
ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ਹ੍ਹ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
-
ਪਉੜੀ ॥ ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨ੍ਹ੍ਹਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
-
ਸਲੋਕੁ ਮਃ ੩ ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
-
ਮਃ ੩ ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
-
ਪਉੜੀ ॥ ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
-
ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥