page 516
-
ਮਃ ੩ ॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨ੍ਹ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨ੍ਹ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
-
ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
-
ਸਲੋਕੁ ਮਃ ੩ ॥ ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
-
ਮਃ ੩ ॥ ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
-
ਪਉੜੀ ॥ ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨ੍ਹ੍ਹੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
-
ਸਲੋਕੁ ਮਃ ੩ ॥ ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
-
ਮਃ ੩ ॥ ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥