page 517
-
ਪਉੜੀ ॥ ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥
-
ਸਲੋਕ ਮਃ ੩ ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ੍ਹ੍ਹ ਬਲਿਹਾਰਣੈ ਜਿਨ੍ਹ੍ਹ ਗੁਰਮੁਖਿ ਪਾਇਆ ਮਨ ਮਾਹਿ ॥੧॥
-
ਮਃ ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥
-
ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
-
ਸਲੋਕ ਮਃ ੩ ॥ ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥
-
ਮਃ ੩ ॥ ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥
-
ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ
-
ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
-
ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥