page 518
-
ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
-
ਸਲੋਕੁ ਮਃ ੫ ॥ ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
-
ਮਃ ੫ ॥ ਕਿਤੀ ਬੈਹਨ੍ਹ੍ਹਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥
-
ਪਉੜੀ ॥ ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨ੍ਹ੍ਹਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
-
ਸਲੋਕੁ ਮਃ ੫ ॥ ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥
-
ਮਃ ੫ ॥ ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥
-
ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
-
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
-
ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
-
ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥