page 520
-
ਸਲੋਕ ਮਃ ੫ ॥ ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥
-
ਮਃ ੫ ॥ ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥
-
ਪਉੜੀ ॥ ਹੋਵੈ ਸੁਖੁ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥
-
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
-
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
-
ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
-
ਸਲੋਕ ਮਃ ੫ ॥ ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥
-
ਮਃ ੫ ॥ ਸਚੀ ਬੈਸਕ ਤਿਨ੍ਹ੍ਹਾ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨ੍ਹ੍ਹ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥
-
ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
-
ਸਲੋਕੁ ਮਃ ੫ ॥ ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥