page 521
-
ਮਃ ੫ ॥ ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥
-
ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
-
ਸਲੋਕ ਮਃ ੫ ॥ ਕੜਛੀਆ ਫਿਰੰਨ੍ਹ੍ਹਿ ਸੁਆਉ ਨ ਜਾਣਨ੍ਹ੍ਹਿ ਸੁਞੀਆ ॥ ਸੇਈ ਮੁਖ ਦਿਸੰਨ੍ਹ੍ਹਿ ਨਾਨਕ ਰਤੇ ਪ੍ਰੇਮ ਰਸਿ ॥੧॥
-
ਮਃ ੫ ॥ ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥
-
ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨ੍ਹ੍ਹਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥
-
ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
-
ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
-
ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
-
ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
-
ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
-
ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨ੍ਹ੍ਹਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥