page 522
-
ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥
-
ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥
-
ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨ੍ਹ੍ਹਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
-
ਸਲੋਕ ਮਃ ੫ ॥ ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥
-
ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥
-
ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥
-
ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥
-
ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥
-
ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥