page 523
-
ਸਲੋਕ ਮਃ ੫ ॥ ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥
-
ਮਃ ੫ ॥ ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥
-
ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
-
ਸਲੋਕ ਮਃ ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥
-
ਮਃ ੫ ॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥
-
ਪਉੜੀ ॥ ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨ੍ਹ੍ਹ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹ੍ਹਾਲਿਆ ॥੧੯॥
-
ਸਲੋਕ ਮਃ ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
-
ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
-
ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥