page 524
-
ਸਲੋਕ ਮਃ ੫ ॥ ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥
-
ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥
-
ਪਉੜੀ ॥ ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
-
ਰਾਗੁ ਗੂਜਰੀ ਭਗਤਾ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥ ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥ ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥
-
ਗੂਜਰੀ ਘਰੁ ੩ ॥ ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥ ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥ ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥ ਜਬ ਲਗੁ ਤਾਗਾ ਬਾਹਉ ਬੇਹੀ ॥ ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥ ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥ ਕਹਤ ਕਬੀਰ ਸੁਨਹੁ ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥